IMG-LOGO
ਹੋਮ ਪੰਜਾਬ : ਪੰਜਾਬ ਦੇ ਭਲੇ ਲਈ ਕਰਾਂਗੇ ਹਰ ਸੰਭਵ ਕੋਸ਼ਿਸ਼ : ਕੈਬਨਿਟ...

ਪੰਜਾਬ ਦੇ ਭਲੇ ਲਈ ਕਰਾਂਗੇ ਹਰ ਸੰਭਵ ਕੋਸ਼ਿਸ਼ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ

Admin user - Jul 07, 2022 07:10 AM
IMG

 boldapunjab
ਚੰਡੀਗੜ੍ਹ, 6 ਜੁਲਾਈ:

ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।

ਅਹੁਦਾ ਸੰਭਾਲਨ ਉਪਰੰਤ ਸ੍ਰੀ ਸਰਾਰੀ ਨੇ  ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਲਈ  ਧੰਨਵਾਦ ਕਰਦਿਆਂ   ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।  ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਬੁਲੰਦੀਆਂ ਤੇ ਪਹਚਾਉਣ ਦਾ ਯਤਨ ਕਰਨਗੇ।

ਇਸ ਮੌਕੇ ਸ੍ਰੀ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
----------
 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.