ਤਾਜਾ ਖਬਰਾਂ
boldapunjab
ਫਾਜਿਲਕਾ 8 ਜੁਲਾਈ ,
ਪਿਛਲੇ ਲੰਬੇ ਅਰਸੇ ਤੋਂ ਸਿੱਖਿਆ ਜਗਤ ਵਿਚ ਆਪਣੀ ਲੇਖਣੀ ਅਤੇ ਹੋਰ ਗਤੀਵਿਧੀਆਂ ਰਾਹੀਂ ਸਰਗਰਮ ਉੱਘੇ ਸਿੱਖਿਆ ਸੁਧਾਰਕ ਮਾਸਟਰ ਹੰਸ ਰਾਜ ਨੇ ਤਰੱਕੀ ਦੀ ਇੱਕ ਹੋਰ ਵੱਡੀ ਪੁਲਾਂਘ ਪੁੱਟੀ ਹੈ ।
ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲ ਹੰਸ ਰਾਜ ਨੂੰ ਤਰੱਕੀ ਦੇ ਕੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫ਼ਾਜ਼ਿਲਕਾ ਦਾ ਆਹੁਦੇ ਤੇ ਤਾਇਨਾਤ ਕੀਤਾ ਹੈ।
ਉਹਨਾਂ ਵੱਲੋਂ ਜਿਲ੍ਹਾ ਸਿੱਖਿਆ ਦਫ਼ਤਰ ਵਿੱਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੁਕੇਰੀਆਂ ਵਿਖੇ ਪ੍ਰਿੰਸੀਪਲ ਦੀ ਪੋਸਟ ਤੇ ਤਾਇਨਾਤ ਸਨ।
ਵਿਭਾਗ ਵੱਲੋ ਉਨ੍ਹਾਂ ਨੂੰ ਤਰੱਕੀ ਦੇ ਕੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਦਾ ਅਹੁਦਾ ਦੇ ਕੇ ਨਿਵਾਜ਼ਿਆ ਗਿਆ ਹੈ। ਜਿਕਰਯੋਗ ਹੈ ਕਿ ਪ੍ਰਿੰਸੀਪਲ ਦੀ ਪੋਸਟ ਤੇ ਬੈਠ ਕੇ ਵੀ ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਅਣਮੁੱਲਾ ਯੋਗਦਾਨ ਪਾਇਆ ਹੈ ਅਤੇ ਉਹ ਸਿੱਖਿਆ ਸੁਧਾਰਕ ਵੱਜੋ ਜਾਣੇ ਜਾਂਦੇ ਹਨ।
ਹੁਣ ਉਹ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਣਨ ਤੋਂ ਬਾਅਦ ਵੀ ਉਹ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਸੁਧਾਰ ਲਿਆਉਣ ਲਈ ਉਪਰਾਲੇ ਕਰਨਗੇ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਸੁਖਵੀਰ ਸਿੰਘ ਬਲ ਨੇ ਉਨ੍ਹਾਂ ਨੂੰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਣਨ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸ਼੍ਰੀ ਹੰਸ ਰਾਜ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ। ਇਸ ਤੋਂ ਇਲਾਵਾ ਦਫਤਰ ਜ਼ਿਲਾ ਸਿੱਖਿਆ ਅਫ਼ਸਰ ਫਾਜ਼ਿਲਕਾ ਦੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਮਿੱਠਾ ਮੂੰਹ ਕਰਾਇਆ। ਇਸ ਤੋਂ ਬਾਅਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਹੰਸ ਰਾਜ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਹੰਸ ਰਾਜ ਨੂੰ ਉਨ੍ਹਾਂ ਦੇ ਸਕੂਲ ਦੇ ਸਟਾਫ ਤੋਂ ਇਲਾਵਾ ਪ੍ਰਿੰਸੀਪਲ ਸ਼੍ਰੀ ਸੁਭਾਸ਼ ਸਿੰਘ, ਸ੍ਰੀ ਪੰਕਜ ਕੰਬੋਜ, ਬਲਜਿੰਦਰ ਗਰੇਵਾਲ, ਵਿਜੈਪਾਲ, ਸਹਾਇਕ ਸੁਪਰਡੈਂਟ ਰਾਕੇਸ਼ ਕੁਮਾਰ,ਸੁਭਾਸ਼ ਕੁਮਾਰ,ਵਿਵੇਕ ਅਨੇਜਾ,ਸ਼ਵੇਤਾ ,ਅਤੁਲ ਅਰੋਡ਼ਾ, ਨਿਧੀ,ਅਭਿਨਵ,ਸੌਰਭ ਸੁਮਨ, ਅਜੀਤ ਕੁਮਾਰ,ਬਲਦੇਵ ਕੁਮਾਰ,ਪ੍ਰਵੀਨ ਕੁਮਾਰ ਅਤੇ ਮੀਡੀਆ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਜੁਆਇਨ ਕਰਾਉਣ ਸਮੇਂ ਹਾਜਰ ਸਨ ।
ਸਿੱਖਿਆ ਜਗਤ ਨਾਲ ਜੁੜੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਹਨਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾ ਦਿੱਤੀਆ ਜਾ ਰਹੀਆਂ ਹਨ।
Get all latest content delivered to your email a few times a month.