IMG-LOGO
ਹੋਮ ਰਾਸ਼ਟਰੀ: ਪੀ.ਐਸ.ਪੀ.ਸੀ.ਐਲ. ਵੱਲੋਂ ਆਪਣੇ ਪੈਨਸਨਰਾਂ ਲਈ ਹੈਲਪਲਾਈਨ ਦੀ ਸੁਰੂਆਤ

ਪੀ.ਐਸ.ਪੀ.ਸੀ.ਐਲ. ਵੱਲੋਂ ਆਪਣੇ ਪੈਨਸਨਰਾਂ ਲਈ ਹੈਲਪਲਾਈਨ ਦੀ ਸੁਰੂਆਤ

Admin user - Jul 10, 2022 10:13 AM
IMG

 bolda punjab

ਚੰਡੀਗੜ, 9 ਜੁਲਾਈ:

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰਕੇ ਲੋਕਾਂ ਦੀਆਂ ਮੁਸਕਿਲਾਂ ਨੂੰ ਦੂਰ ਕਰਨ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਆਪਣੇ ਪੈਨਸਨਰਾਂ ਲਈ ਸਮਰਪਿਤ “ਪੈਨਸਨ ਹੈਲਪਲਾਈਨ” ਦੀ ਸੁਰੂਆਤ ਕੀਤੀ ਹੈ।

    ਆਪਣੇ ਪੈਨਸਨਰਾਂ ਦੇ ਪੈਨਸਨ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਅੰਤਿਮ ਰੂਪ ਦੇਣ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ ਨਾਲ ਸਥਾਪਿਤ ਕੀਤੀ ਗਈ ਇਹ ਹੈਲਪਲਾਈਨ, ਪੀ.ਐਸ.ਪੀ.ਸੀ.ਐਲ. ਪੈਨਸਨਰਾਂ ਨੂੰ ਖੇਤਰੀ ਦਫਤਰਾਂ ਵੱਲੋਂ ਡਿਪਟੀ ਸੀ.ਈ.ਓ. ਪੈਨਸਨ ਅਤੇ ਫੰਡ ਦਫਤਰ ਨੂੰ ਭੇਜੇ ਗਏ ਉਨਾਂ ਦੇ ਪੈਨਸਨ ਕੇਸਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਜਾਣਕਾਰੀ ਲੈਣ ਲਈ ਟੈਲੀਫੋਨ ਸੇਵਾਵਾਂ ਪ੍ਰਦਾਨ ਕਰੇਗੀ।

    ਹੁਣ ਸੇਵਾਮੁਕਤ ਕਰਮਚਾਰੀ/ਮਿ੍ਰਤਕ ਦੇ ਵਾਰਸ ਆਪਣੇ ਪੈਨਸਨ ਕੇਸਾਂ ਦੀ ਸਥਿਤੀ ਸਬੰਧੀ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਮੋਬਾਈਲ ਨੰਬਰ 9646115517 ‘ਤੇ ਕਾਲ/ਵੱਟਸਐਪ/ਐਸ.ਐਮ.ਐਸ. ਇੱਕ ਨਿਰਧਾਰਤ ਫਾਰਮੈਟ, ਜੋ ਪੀ.ਐਸ.ਪੀ.ਸੀ.ਐਲ. ਦੀ ਵੈੱਬਸਾਈਟ ‘ਤੇ ਉਪਲਬਧ ਹੈ, ਜਰੀਏ ਕਰ ਸਕਦੇ ਹਨ। ਇਸ ਸੇਵਾ ਦਾ ਲਾਭ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸਾਮ 5:00 ਵਜੇ ਤੱਕ ਲਿਆ ਜਾ ਸਕੇਗਾ। ਹੈਲਪਲਾਈਨ ਅਧਿਕਾਰੀ ਸਬੰਧਤ ਸੇਵਾਮੁਕਤ ਕਰਮਚਾਰੀ/ਮਿ੍ਰਤਕ ਦੇ ਵਾਰਸ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਏਗਾ।

    ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਪੈਨਸਨਰ ਇਸ ਨੰਬਰ ‘ਤੇ ਸੰਪਰਕ ਕਰਕੇ ਤਿੰਨ ਤੋਂ ਚਾਰ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਆਪਣੇ ਸਵਾਲਾਂ ਦੇ ਹੱਲ/ਜਵਾਬ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਜੇ ਸੇਵਾਮੁਕਤ ਕਰਮਚਾਰੀ/ਮਿ੍ਰਤਕ ਦੇ ਵਾਰਸ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫਤਰ ਜਾਂ ਪਟਿਆਲਾ ਵਿਖੇ ਸਬੰਧਤ ਪੈਨਸਨ ਸੈਕਸਨ ਵਿੱਚ ਪਹੁੰਚ ਕਰਨਾ ਚਾਹੁੰਦੇ ਹਨ ਤਾਂ ਉਹ ਦੁਪਹਿਰ 12:00 ਤੋਂ 1:15 ਵਜੇ ਤੱਕ ਦੇ ਨਿਰਧਾਰਤ ਸਮੇਂ ਆ ਸਕਦੇ ਹਨ।  

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.