IMG-LOGO
ਹੋਮ ਪੰਜਾਬ : ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ...

ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ

Admin user - Jul 11, 2022 07:42 AM
IMG

 bolda punjab

ਚੰਡੀਗੜ੍ਹ, 11 ਜੁਲਾਈ:

ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਬਦਲਦੇ ਸਮੇਂ ਨਾਲ ਇਸ ਵਿੱਚ ਹੋਰ ਸੁਧਾਰਾਂ ਲਈ ਵੀ ਚਰਚਾ ਕੀਤੀ।

ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਮੰਤਰੀ ਨੂੰ ਵਿਭਾਗ ਦੇ ਵੱਖ-ਵੱਖ ਸੈਕਸ਼ਨਾਂ ਜਿਵੇਂ ਪ੍ਰੈੱਸ ਸਾਖ਼ਾ, ਇਸ਼ਤਿਹਾਰ ਸਾਖ਼ਾ ਅਤੇ ਪਨਮੀਡੀਆ ਸੋਸਾਇਟੀ ਆਦਿ ਬਾਰੇ ਜਾਣੂ ਕਰਵਾਇਆ ਗਿਆ। ਸਕੱਤਰ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਦੀ ਮਿਹਨਤੀ ਅਤੇ ਸਮਰਪਿਤ ਟੀਮ ਜ਼ਮੀਨੀ ਪੱਧਰ 'ਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪ੍ਰਚਾਰ ਕਰਨ ਵਿੱਚ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਇਸ ਤੋਂ ਇਲਾਵਾ ਨਵੇਂ ਉੱਭਰ ਰਹੇ ਰੁਝਾਨਾਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਆ ਦੇ ਪਹਿਲੂ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਇੱਕ ਟੀਮ ਦੇ ਰੂਪ ਵਿੱਚ ਇੱਕਜੁਟ ਹੋ ਕੇ ਕੰਮ ਕਰਨ ਅਤੇ ਸਰਕਾਰ ਤੇ ਲੋਕਾਂ ਦਰਮਿਆਨ ਇੱਕ ਕੜੀ ਵਜੋਂ ਕੰਮ ਕਰਨ ਲਈ ਯਤਨ ਜਾਰੀ ਰੱਖਣ ਵਾਸਤੇ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਗਤੀ ਸਬੰਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ, "ਫ਼ਰਜ਼ ਨਿਭਾਉਣ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਅਤੇ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.