IMG-LOGO
ਹੋਮ ਹਰਿਆਣਾ/ ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲਾ: ਜਾਂਚ ਲਈ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ...

ਜ਼ਹਿਰੀਲੀ ਸ਼ਰਾਬ ਮਾਮਲਾ: ਜਾਂਚ ਲਈ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਸਿੱਟ ਦਾ ਗਠਨ

Admin user - Mar 23, 2024 01:11 AM
IMG

ਬਿਊਰੋ ਚੀਫ਼

ਚੰਡੀਗੜ੍ਹ, 23 ਮਾਰਚ- ਸੰਗਰੂਰ ਜ਼ਿਲ੍ਹੇ ਵਿਚ ਨਕਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ, ਜਦੋਂ ਕਿ ਛੇ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਪੁਲਿਸ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ। ਇਸ ਦੌਰਾਨ, ਇਸ ਘਟਨਾ ਦੇ ਸੰਬੰਧ ਵਿਚ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਸੰਗਰੂਰ ਦੇ ਸਿਵਲ ਸਰਜਨ ਕਿਰਪਾਲ ਸਿੰਘ ਨੇ ਅੱਜ ਦੱਸਿਆ ਕਿ ਇਸ ਘਟਨਾ ਵਿਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਹੁਣ ਤੱਕ ਛੇ ਗ੍ਰਿਫ਼ਤਾਰੀਆਂ ਕਰ ਚੁੱਕੀ ਹੈ। ਏ.ਡੀ.ਜੀ.ਪੀ. (ਕਾਨੂੰਨ ਵਿਵਸਥਾ) ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਾਲੀ ਚਾਰ ਮੈਂਬਰੀ ਐਸ.ਆਈ.ਟੀ. ਜਾਂਚ ਦੀ ਨਿਗਰਾਨੀ ਕਰੇਗੀ। ਡਿਪਟੀ ਇੰਸਪੈਕਟਰ ਜਨਰਲ (ਪਟਿਆਲਾ ਰੇਂਜ) ਹਰਚਰਨ ਭੁੱਲਰ, ਸੀਨੀਅਰ ਪੁਲਿਸ ਕਪਤਾਨ, ਸੰਗਰੂਰ, ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਐਸ.ਆਈ.ਟੀ ਦਾ ਹਿੱਸਾ ਹੋਣਗੇ। ਪੁਲਿਸ ਨੇ ਕਿਹਾ ਕਿ ਇਸ ਵਿਚ ਸ਼ਾਮਿਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.