IMG-LOGO
ਹੋਮ ਰਾਸ਼ਟਰੀ: ਜਾਣੋ ਕਿਹੜੇ ਹਨ 55,000 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ...

ਜਾਣੋ ਕਿਹੜੇ ਹਨ 55,000 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਬਣਨਗੇ ਕੌਮੀ ਮਾਰਗ

Admin user - Jul 14, 2022 11:26 AM
IMG


bolda punjab
ਚੰਡੀਗੜ, 13 ਜੁਲਾਈ:
 ਸੂਬੇ ਵਿੱਚ ਸੜਕੀ ਨੈੱਟਵਰਕ ਨੂੰ ਮਜਬੂਤੀ ਦੇਣ ਅਤੇ ਹੋਰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 55,000 ਕਰੋੜ ਰੁਪਏ ਦੀ ਲਾਗਤ ਨਾਲ 1288 ਕਿਲੋਮੀਟਰ ਲੰਬਾਈ ਵਾਲੇ 32 ਵੱਡੇ ਸੜਕੀ ਪ੍ਰਾਜੈਕਟਾਂ ‘ਤੇ ਕੰਮ ਕਰ ਰਹੀ ਹੈ।
 ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਨੈਸਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
 ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਹਿੱਤਾਂ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
 ਮੰਤਰੀ ਨੂੰ ਦੱਸਿਆ ਗਿਆ ਕਿ ਐਨ.ਐਚ.ਏ.ਆਈ. ਸੂਬੇ ਵਿੱਚ ਨਵੇਂ ਸੜਕੀ ਪ੍ਰਾਜੈਕਟਾਂ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ 1286 ਕਿਲੋਮੀਟਰ ਗ੍ਰੀਨਫੀਲਡ ਅਤੇ 505 ਕਿਲੋਮੀਟਰ ਬਰਾਊਨਫੀਲਡ ਸੜਕੀ ਪ੍ਰਾਜੈਕਟ ਸਾਮਲ ਹਨ ਅਤੇ 1288 ਕਿਲੋਮੀਟਰ ਦੇ 32 ਪ੍ਰਾਜੈਕਟਾਂ ਲਈ ਲਗਭਗ 55,000 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਹਨ, ਜਿਨਾਂ ਵਿੱਚੋਂ 8 ਪ੍ਰਾਜੈਕਟ ਪ੍ਰਗਤੀ ਅਧੀਨ ਹਨ ਜਦਕਿ ਬਾਕੀ ਪ੍ਰਾਜੈਕਟਾਂ ਦੇ ਸ਼ੁਰੂ ਹੋਣ ਦੀ ਮਿਤੀ ਛੇਤੀ ਹੀ ਨਿਸ਼ਚਿਤ ਕੀਤੀ ਜਾਵੇਗੀ।
 ਇਸ ਤੋਂ ਇਲਾਵਾ, ਜਲੰਧਰ-ਅੰਮਿ੍ਰਤਸਰ ਕੌਮੀ ਮਾਰਗ ਤੋਂ ਜੰਡਿਆਲਾ ਗੁਰੂ ਬਾਈਪਾਸ ਰਾਹੀਂ ਤਰਨਤਾਰਨ, ਸਰਬਪੱਖੀ ਸੜਕੀ ਵਿਕਾਸ ਤਹਿਤ ਸੂਬੇ ਦੇ ਸੜਕੀ ਨੈੱਟਵਰਕ ਦਾ ਵਿਕਾਸ, ਸੁਲਤਾਨਪੁਰ ਲੋਧੀ ਨੂੰ ਬਿਆਸ ਨਾਲ ਜੋੜਨ ਦੀਆਂ ਸੰਭਾਵਨਾਵਾਂ ਤਲਾਸ਼ਣਾ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਧਾਰਮਿਕ ਅਸਥਾਨਾਂ ਤੱਕ ਆਸਾਨੀ ਨਾਲ ਪਹੁੰਚ ਪ੍ਰਦਾਨ ਕੀਤੀ ਜਾ ਸਕੇ, ਅੰਮਿ੍ਰਤਸਰ-ਮਹਿਤਾ-ਸ੍ਰੀ ਹਰਗੋਬਿੰਦਪੁਰ, ਬਾਬਾ ਬਕਾਲਾ-ਮਹਿਤਾ-ਬਟਾਲਾ ਅਤੇ ਅੰਮਿ੍ਰਤਸਰ-ਰਮਦਾਸ-ਡੇਰਾ ਬਾਬਾ ਨਾਨਕ ਕੌਮੀ ਮਾਰਗਾਂ ਦੀ ਮੁਰੰਮਤ ਦੀ ਘਾਟ, ਲੁਧਿਆਣਾ/ਰਾਜਪੁਰਾ, ਜੰਡਿਆਲਾ ਗੁਰੂ, ਦਬੁਰਜੀ ਅਤੇ ਹੋਰ ਸੜਕਾਂ ਦੀ ਮਾੜੀ ਹਾਲਤ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਸਰਵਿਸ ਰੋਡਜ਼ ‘ਤੇ ਪਾਣੀ ਭਰਨ, ਜਲੰਧਰ-ਅੰਮਿ੍ਰਤਸਰ ਕੌਮੀ ਮਾਰਗ ‘ਤੇ ਵਾਹਨਾਂ ਲਈ ਅੰਡਰਪਾਸ ਅਤੇ ਫਲਾਈਓਵਰਾਂ ਦੀ ਉਸਾਰੀ, ਕੌਮੀ ਮਾਰਗਾਂ ਨਾਲ ਲੱਗਦੇ ਬਦਲਵੇਂ ਰੂਟਾਂ ਦੇ ਰੱਖ-ਰਖਾਅ ਦੀ ਕਮੀ ਅਤੇ ਸੜਕ ਸੁਰੱਖਿਆ ਕਾਰਜਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ।
 ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਗੀਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ ਦੇ ਨੇੜੇ ਤੋਂ ਕਬਜੇ ਹਟਾਏ ਜਾਣ। ਉਨਾਂ ਢੁਕਵੇਂ ਅਗਾਊਂ ਚੇਤਾਵਨੀ ਸੰਕੇਤਾਂ ਅਤੇ ਡਰੇਨੇਜ ਪ੍ਰਣਾਲੀ ਦਰੁਸਤ ਕਰਕੇ ਬਦਲਵੇਂ ਰੂਟਾਂ ਨੂੰ ਦਰੁਸਤ ਕਰਨ ਸਣੇ ਟੋਲ ਪਲਾਜਿਆਂ ‘ਤੇ ਦੋ/ਤਿੰਨ ਪਹੀਆ ਵਾਹਨਾਂ ਲਈ ਨਿਰਧਾਰਤ ਸੜਕਾਂ ਦੀ ਮੁਰੰਮਤ ਦੇ ਨਿਰਦੇਸ ਦਿੱਤੇ।    
-----------

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.