IMG-LOGO
ਹੋਮ ਪੰਜਾਬ : ਜਿੰਪਾ ਅਤੇ ਜੌੜੇਮਾਜਰਾ ਨੇ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸੀਅਨਾਂ...

ਜਿੰਪਾ ਅਤੇ ਜੌੜੇਮਾਜਰਾ ਨੇ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸੀਅਨਾਂ ਅਤੇ 46 ਉਪ ਮੰਡਲ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Admin user - Jul 20, 2022 06:34 AM
IMG

 bolda punjab

ਚੰਡੀਗੜ, 19 ਜੁਲਾਈ:

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀਆਂ ਬ੍ਰਹਮ ਸੰਕਰ ਜਿੰਪਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸੀਅਨਾਂ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰ (ਐਸ.ਡੀ.ਈਜ਼) ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨਾਂ ਕਿਹਾ ਕਿ ਇਹ ਉਨਾਂ ਸਾਰੇ ਨਵ-ਨਿਯੁਕਤ ਉਮੀਦਵਾਰਾਂ ਲਈ ਮਹੱਤਵਪੂਰਨ ਦਿਨ ਹੈ ਜਿਨਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਅਹਿਮ ਮੌਕਾ ਮਿਲਿਆ ਹੈ। ਜਿੰਪਾ ਅਤੇ ਜੌੜੇਮਾਜਰਾ ਦੋਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਪਹਿਲਾਂ ਹੀ 25,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।
ਮੰਤਰੀਆਂ ਨੇ ਜੋਰ ਦੇ ਕੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਤਾਂ ਜੋ ਯੋਗ ਨੌਜਵਾਨਾਂ ਨੂੰ ਇਹ ਨੌਕਰੀਆਂ ਮਿਲ ਸਕਣ। ਜਿੰਪਾ ਅਤੇ ਜੌੜੇਮਾਜਰਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸੇਵਰਾਨਾ ਢੰਗ ਨਾਲ ਨਿਭਾਉਣ ਲਈ ਕਿਹਾ। ਉਨਾਂ ਆਸ ਪ੍ਰਗਟਾਈ ਕਿ ਇਨਾਂ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸੀਅਨਾਂ ਦੇ ਭਰਤੀ ਹੋਣ ਨਾਲ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸਟਾਫ਼ ਦੀ ਕਮੀ ਨੂੰ ਪੂਰਿਆ ਜਾ ਸਕੇਗਾ।
ਮੰਤਰੀਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਉਪਰੰਤ ਮੌਜੂਦਾ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ ਮੈਡੀਕਲ ਟੈਕਨੀਸੀਅਨ ਦੀ ਭਰਤੀ ਕੀਤੀ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਟੈਕਨੀਸੀਅਨਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਜਿੰਪਾ ਅਤੇ ਜੌੜੇਮਾਜਰਾ ਨੇ ਅੱਗੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰਾਂ (ਐਸ.ਡੀ.ਈਜ਼.) ਦੀ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਵੀ ਸਹਾਈ ਹੋਵੇਗੀ

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.