ਤਾਜਾ ਖਬਰਾਂ
ਬਿਊਰੋ ਚੀਫ਼
ਧਿਆਨਪੁਰ, 28 ਮਾਰਚ -ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਕਾਂਗਰਸ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਰਾਜਸਥਾਨ ਦੇ ਬੀਕਾਨੇਰ ਵਿਖੇ ਸਾਬਕਾ ਮੁੱਖ ਮੰਤਰੀ ਰਾਜਸਥਾਨ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਗੋਵਿੰਦ ਸਿੰਘ ਡੋਟਾਸਰਾ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਗੋਬਿੰਦ ਰਾਮ ਮੇਘਲਾਵ ਦੇ ਸਮਰਥਨ ਵਿਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਸਥਾਨ ਦੀ ਜਨਤਾ ਨੂੰ ਲੋਕ ਸਭਾ ਚੋਣਾਂ ਵਿਚ ਖੁੱਲ੍ਹ ਕੇ ਕਾਂਗਰਸ ਪਾਰਟੀ ਦਾ ਸਾਥ ਦੇਣਾ ਹੋਵੇਗਾ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਰਾਜਸਥਾਨ ਪ੍ਰਦੇਸ਼ ਵਿਚੋਂ ਕਾਂਗਰਸ ਪਾਰਟੀ ਨੂੰ ਵੋਟ ਪਾ ਕੇ ਵੱਧ ਤੋਂ ਵੱਧ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾਉਣ।
Get all latest content delivered to your email a few times a month.