ਤਾਜਾ ਖਬਰਾਂ
ਬਿਊਰੋ ਚੀਫ਼
ਸ੍ਰੀਨਗਰ, 29 ਮਾਰਚ - ਜੰਮੂ ਕਸ਼ਮੀਰ ਦੇ ਬੈਟਰੀ ਚਸ਼ਮਾ ਨੇੜੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇਕ ਯਾਤਰੀ ਟੈਕਸੀ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ। ਪੁਲਿਸ, ਐਸ.ਡੀ.ਆਰ.ਐਫ. ਅਤੇ ਸਿਵਲ ਕਿਊਆਰਟੀ ਮੌਕੇ 'ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ।ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਹਾਦਸੇ ਬਾਰੇ ਮੈਂ ਡੀ.ਸੀ. ਰਾਮਬਨ ਬਸੀਰ-ਉਲ-ਹੱਕ ਨਾਲ ਗੱਲ ਕੀਤੀ ਹੈ। ਸੜਕ ਹਾਦਸੇ ਬਾਰੇ ਸੁਣ ਕੇ ਬਹੁਤ ਦੁਖੀ ਹਾਂ ਤੇ ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ।
Get all latest content delivered to your email a few times a month.