IMG-LOGO
ਹੋਮ ਦੁਨੀਆ: ਆਪਣੀਆਂ ਨਾਪਾਕ ਹਰਕਤਾਂ ਤੋਂ ਪਿੱਛੇ ਨਹੀਂ ਹਟ ਰਿਹਾ ਚੀਨ, ਅਰੁਣਾਚਲ...

ਆਪਣੀਆਂ ਨਾਪਾਕ ਹਰਕਤਾਂ ਤੋਂ ਪਿੱਛੇ ਨਹੀਂ ਹਟ ਰਿਹਾ ਚੀਨ, ਅਰੁਣਾਚਲ ਪ੍ਰਦੇਸ਼ 'ਤੇ ਮੁੜ ਦਾਅਵਾ, 30 ਸ਼ਹਿਰਾਂ ਦੇ ਬਦਲੇ ਦਿੱਤੇ ਨਾਂ

Admin user - Apr 01, 2024 11:52 AM
IMG

ਬਿਜਿੰਗ, 1 ਅਪ੍ਰੈਲ- ਚੀਨ ਆਪਣੀਆਂ ਕਾਰਵਾਈਆਂ ਤੋਂ ਪਿੱਛੇ ਨਹੀਂ ਹਟ ਰਿਹਾ ਹੈ। ਚੀਨ ਨੇ ਇੱਕ ਵਾਰ ਫਿਰ ਨਾਪਾਕ ਹਰਕਤ ਕੀਤੀ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਚੀਨ ਨੇ ਅਰੁਣਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ਦੇ ਨਾਂ ਬਦਲ ਦਿੱਤੇ ਹਨ।

ਭਾਰਤ ਨੇ ਇਤਰਾਜ਼ ਜਤਾਇਆ, ਹਾਲਾਂਕਿ, ਭਾਰਤ ਨੇ ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਨੂੰ ਰੱਦ ਕਰ ਦਿੱਤਾ ਹੈ। ਭਾਰਤ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦਾ ਨਾਂ ਬਦਲਣ ਨਾਲ ਇਹ ਹਕੀਕਤ ਨਹੀਂ ਬਦਲੇਗੀ। 

30 ਥਾਵਾਂ ਦੇ ਬਦਲੇ ਗਏ ਨਾਂ 

ਚੀਨ ਦੇ ਗਲੋਬਲ ਟਾਈਮਜ਼ ਨੇ ਇੱਕ ਰਿਪੋਰਟ ਵਿੱਚ ਦੱਸਿਆ ਹੈ ਕਿ ਚੀਨ ਦੇ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ ਅਰੁਣਾਚਲ ਪ੍ਰਦੇਸ਼ ਵਿੱਚ 30 ਸਥਾਨਾਂ ਦੇ ਨਾਮ ਬਦਲਣ ਲਈ ਚੌਥੀ ਸੂਚੀ ਜਾਰੀ ਕੀਤੀ ਹੈ। ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਅਰੁਣਾਚਲ ਪ੍ਰਦੇਸ਼ ਦੇ ਅੰਦਰ 30 ਥਾਵਾਂ ਦੇ ਨਾਂ ਬਦਲ ਦਿੱਤੇ ਗਏ ਹਨ। 

1 ਮਈ ਤੋਂ ਹੋਣਗੇ ਇਹ ਹੁਕਮ ਲਾਗੂ 

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਹੁਕਮ ਨੂੰ 1 ਮਈ ਤੋਂ ਲਾਗੂ ਕਰਨ ਲਈ ਧਾਰਾ 13 ਵਿੱਚ ਵਿਵਸਥਾ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ੀ ਭਾਸ਼ਾਵਾਂ ਵਿੱਚ ਨਾਮ ਜੋ ਚੀਨ ਦੇ ਖੇਤਰੀ ਦਾਅਵਿਆਂ ਅਤੇ ਪ੍ਰਭੂਸੱਤਾ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ, ਬਿਨਾਂ ਅਧਿਕਾਰ ਦੇ ਸਿੱਧੇ ਹਵਾਲੇ ਜਾਂ ਅਨੁਵਾਦ ਨਹੀਂ ਕੀਤੇ ਜਾਣਗੇ।

ਚੀਨ ਅਰੁਣਾਚਲ ਪ੍ਰਦੇਸ਼ 'ਤੇ ਪੇਸ਼ ਕਰਦਾ ਹੈ ਆਪਣਾ ਦਾਅਵਾ

ਜ਼ਿਕਰਯੋਗ ਹੈ ਕਿ ਚੀਨ ਅਰੁਣਾਚਲ ਪ੍ਰਦੇਸ਼ 'ਤੇ ਆਪਣਾ ਦਾਅਵਾ ਜਤਾਉਂਦਾ ਹੈ ਅਤੇ ਇਸਨੂੰ ਜੰਗਨਾਨ ਕਹਿੰਦਾ ਹੈ। ਨਾਲ ਹੀ ਉਸਨੇ ਅਰੁਣਾਚਲ ਪ੍ਰਦੇਸ਼ ਨੂੰ ਤਿੱਬਤੀ ਖੇਤਰ ਦੱਸਿਆ ਹੈ। ਧਿਆਨ ਯੋਗ ਹੈ ਕਿ ਚੀਨੀ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ 2017 ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਛੇ ਥਾਵਾਂ ਦੇ ਨਾਮ ਬਦਲਣ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਤੋਂ ਬਾਅਦ 2021 ਵਿੱਚ 15 ਥਾਵਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਹਾਲਾਂਕਿ, ਸਾਲ 2023 ਵਿੱਚ ਤੀਜੀ ਵਾਰ 11 ਸਥਾਨਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਸੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.