ਤਾਜਾ ਖਬਰਾਂ
ਬਿਊਰੋ ਚੀਫ਼
ਨਵੀਂ ਦਿੱਲੀ, 4 ਅਪ੍ਰੈਲ - ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਮੇਤ 14 ਮੈਂਬਰਾਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਵਿਚ ਸਹੁੰ ਚੁਕਾਈ। ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਸੋਨੀਆ ਗਾਂਧੀ ਪਹਿਲੀ ਵਾਰ ਰਾਜ ਸਭਾ ਮੈਂਬਰ ਬਣੇ ਹਨ। ਉਨ੍ਹਾਂ ਨੇ ਸਦਨ ਦੇ ਨੇਤਾ ਪਿਊਸ਼ ਗੋਇਲ ਅਤੇ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੀ ਮੌਜੂਦਗੀ ’ਚ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੀ ਬੇਟੀ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸੀ।
Get all latest content delivered to your email a few times a month.