ਤਾਜਾ ਖਬਰਾਂ
ਬਿਊਰੋ ਚੀਫ਼
ਮਥੁਰਾ, (ਯੂ.ਪੀ) , 4 ਅਪ੍ਰੈਲ- ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਵਲੋਂ ਹੇਮਾ ਮਾਲਿਨੀ ’ਤੇ ਦਿੱਤੇ ਗਏ ਬਿਆਨਾਂ ’ਤੇ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਉਹ ਸਿਰਫ਼ ਪ੍ਰਸਿੱਧ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਕਿਉਂਕਿ ਅਪ੍ਰਸਿੱਧ ਲੋਕਾਂ ਨੂੰ ਨਿਸ਼ਾਨਾ ਬਣਾਉਣ ਨਾਲ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਔਰਤਾਂ ਦਾ ਸਨਮਾਨ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਿੱਖਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆਈ ਹਾਂ ਅਤੇ ਕੋਈ ਹਰ ਕੀ ਕਹਿੰਦਾ ਹੈ ਇਸ ਬਾਰੇ ਗੱਲ ਕਰਨਾ ਨਹੀਂ ਚਾਹੁੰਦੀ।
Get all latest content delivered to your email a few times a month.