IMG-LOGO
ਹੋਮ ਖੇਡਾਂ: ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ

Admin user - Aug 06, 2022 06:51 AM
IMG

  bolda punjab

ਚੰਗੀਗੜ੍ਹ, 6 ਅਗਸਤ

 

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਕੇ ਖੇਡਾਂ ਸੰਬੰਧੀ ਬਣਾਈਆਂ ਜਾਂਦੀਆਂ ਕੇਂਦਰੀ ਸਕੀਮਾਂ ਵਿੱਚ ਪੰਜਾਬ ਨੂੰ ਤਰਜੀਹ ਦੇਣ ਦੀ ਮੰਗ ਕੀਤੀ ਗਈ।

 

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਚੇਚੇ ਤੌਰ ਉੱਤੇ ਯਤਨ ਕਰ ਰਹੀ ਹੈ। ਪੰਜਾਬੀ ਖਿਡਾਰੀਆਂ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਖੇਡ ਬੁਨਿਆਦੀ ਢਾਂਚੇ, ਖੇਡ ਸੈਂਟਰ ਸਣੇ ਖੇਲੋ ਇੰਡੀਆ ਆਦਿ ਸਕੀਮਾਂ ਵਿੱਚ ਪੰਜਾਬ ਨੂੰ ਪ੍ਰਮੁੱਖਤਾ ਦੇਣੀ ਚਾਹੀਦੀ ਹੈ ਜਿਸ ਨਾਲ ਦੇਸ਼ ਦੀਆਂ ਖੇਡਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਹੁਣੇ ਤੋਂ ਹੀ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਸ਼ੁਰੂ ਕਰਨੀ ਹੋਵੇਗੀ। 

 

ਮੀਤ ਹੇਅਰ ਨੇ ਕਿਹਾ ਕਿ ਮੁੱਢ ਕਦੀਮ ਤੋਂ ਹੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ। ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਜਿੱਥੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ ਉੱਥੇ ਚਾਰ ਵੇਟਲਿਫਟਰਾਂ ਨੇ ਤਮਗੇ ਵੀ ਜਿੱਤੇ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਸਣੇ 11 ਖਿਡਾਰੀ ਪੰਜਾਬ ਦੇ ਹਨ। ਪੰਜਾਬ ਦੇ ਖੇਡ ਮੰਤਰੀ ਨੇ ਸ੍ਰੀ ਠਾਕੁਰ ਨਾਲ ਪੰਜਾਬ ਅਤੇ ਦੇਸ਼ ਦੀਆਂ ਖੇਡਾਂ ਬਾਰੇ ਚਰਚਾ ਕੀਤੀ, ਕਿਵੇਂ ਕੌਮਾਂਤਰੀ ਪੱਧਰ ਉਤੇ ਦੇਸ਼ ਦੇ ਖਿਡਾਰੀ ਮੱਲਾਂ ਮਾਰਨ।

 

 ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

———

 

ਫੋਟੋ ਕੈਪਸ਼ਨ 

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਨਿਚਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਦੇ ਹੋਏ

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.