ਤਾਜਾ ਖਬਰਾਂ
ਬਲਜਿੰਦਰ ਸਿੰਘ ਲਹੌਰਾ
ਮਮਦੋਟ /ਫ਼ਿਰੋਜ਼ਪੁਰ 10 ਅਗਸਤ 2022 :- ਆਪਣੇ ਬਚਪਨ ਤੋਂ ਹੀ ਦਮਦਮੀ ਟਕਸਾਲ ਜਥਾ ਭਿੰਡਰਾਂ ਚੌਕ ਮਹਿਤਾ ਨਾਲ ਸੇਵਾਵਾਂ ਨਿਭਾਅ ਰਹੇ ਗਿਆਨੀ ਸੁਖਦੇਵ ਸਿੰਘ ਜੀ ਆਨੰਦਪੁਰ ਸਾਹਿਬ ਵਾਲਿਆਂ ਨੂੰ ਅੱਜ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਦਮਦਮੀ ਟਕਸਾਲ ਦਾ ਮੁੱਖ ਬੁਲਾਰਾ ਥਾਪਿਆ ਗਿਆ ਹੈ ।
ਇਸ ਸੰਬੰਧੀ ਜਾਣਕਾਰੀ ਅੱਜ ਟਕਸਾਲ ਵੱਲੋਂ ਬਕਾਇਦਾ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਕੇ ਦਿੱਤੀ ਗਈ ਗਿਆਨੀ ਸੁਖਦੇਵ ਸਿੰਘ ਦੀ ਇਸ ਨਿਯੁਕਤੀ ਨਾਲ ਸਮੁੱਚੀ ਟਕਸਾਲ ਅੰਦਰ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ,ਇਸ ਨਿਯੁਕਤੀ ਨਾਲ ਦਮਦਮੀ ਟਕਸਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਨੂੰ ਵੀ ਵੱਡਾ ਮਾਣ ਸਨਮਾਨ ਬਖਸ਼ਿਆ ਗਿਆ ਹੈ ,ਗਿਆਨੀ ਸੁਖਦੇਵ ਸਿੰਘ ਜੀ ਦੀ ਨਿਯੁਕਤੀ ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ,ਬਾਬਾ ਸੁਖਦੇਵ ਸਿੰਘ ਆਨੰਦਪੁਰ ਸਾਹਿਬ ਵਾਲਿਆਂ ਦੀ ਇਸ ਨਿਯੁਕਤੀ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ,
ਇਸ ਸਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਦਮਦਮੀ ਟਕਸਾਲ ਨਾਲ ਸਬੰਧਤ ਗੁਰਦੁਆਰਾ ਸੰਗਤਸਰ ਸਾਹਿਬ ਝੋਕ ਮੋਹੜੇ ਦੇ ਜਥੇਦਾਰ ਜਥੇਦਾਰ ਜੰਗੀਰ ਸਿੰਘ ,ਸੁਖਵਿੰਦਰ ਸਿੰਘ ਭਪਾ ,ਭਾਈ ਰਛਪਾਲ ਸਿੰਘ .ਹਜ਼ਾਰਾ ਸਿੰਘ ਲੋੜਾਂ ਨਵਾਬ .ਲਹੌਰਾ ਬੁਰਜ .ਪ੍ਰਿੰਸੀਪਲ ਵੀਰਪਾਲ ਸਿੰਘ ਹਰਵਿੰਦਰ ਸਿੰਘ ਨੰਬਰਦਾਰ .ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਮੈਮੋਰੀਅਲ ਸਕੂਲ ਬੁਰਜ ਮੱਖਣ ਸਿੰਘ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਬਾ ਸੁਖਦੇਵ ਸਿੰਘ ਜੀ ਨੂੰ ਵਧਾਈਆਂ ਦਿੱਤੀਆਂ
Get all latest content delivered to your email a few times a month.