ਤਾਜਾ ਖਬਰਾਂ
ਬਿਊਰੋ ਚੀਫ਼
ਹਰਿਦੁਆਰ (ਉੱਤਰਾਖੰਡ), 9 ਅਪ੍ਰੈਲ - ਹਰਿਦੁਆਰ ਦੇ ਕਲਿਆਰ ਰੋਡ ਅਤੇ ਭਗਵਾਨਪੁਰ ਵਿਚਕਾਰ ਐਸ.ਟੀ.ਐਫ. ਅਤੇ ਪੁਲਿਸ ਅਤੇ ਸ਼ਾਰਪਸ਼ੂਟਰ ਅਮਰਜੀਤ ਸਿੰਘ ਉਰਫ਼ ਬਿੱਟੂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿਚ ਮੁੱਖ ਸ਼ੂਟਰ ਮਾਰਿਆ ਗਿਆ। ਉੱਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਭਿਨਵ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਉਰਫ਼ ਬਿੱਟੂ, ਦੇ ਸਿਰ 'ਤੇ 1 ਲੱਖ ਰੁਪਏ ਦਾ ਇਨਾਮ ਸੀ ਤੇ ਉਹ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਸੀ। ਦੱਸ ਦੇਈਏ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਪ੍ਰਮੁੱਖ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰਾ ਸਾਹਿਬ ਵਿਖੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।
Get all latest content delivered to your email a few times a month.