IMG-LOGO
ਹੋਮ ਪੰਜਾਬ : ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਨੇ ਇੱਕ ਮਹੀਨੇ ਅੰਦਰ...

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਨੇ ਇੱਕ ਮਹੀਨੇ ਅੰਦਰ 141 ਨਸ਼ਿਆਂ ਦੇ ਮਾਮਲੇ ’ਚ ਭਗੌੜੇ ਕੀਤੇ ਗ੍ਰਿਫ਼ਤਾਰ ; IGP

Admin user - Aug 08, 2022 06:27 AM
IMG

 Bolda Punjab

ਚੰਡੀਗੜ, 8 ਅਗਸਤ:

      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਆਪਣੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪਿਛਲੇ ਇੱਕ ਮਹੀਨੇ ਦੌਰਾਨ ਅਜਿਹੇ 141 ਪੀਓਜ਼/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇੱਥੇ ਹੈੱਡਕੁਆਰਟਰ ਦੇ ਆਈ.ਜੀ.ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਡਾ: ਗਿੱਲ ਨੇ ਨਸ਼ਾ ਤਸਕਰੀ ਦੇ ਨਵੇਂ ਰੁਝਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ੇ ਦੇ ਸਪਲਾਇਰਾਂ ਨੇ ਨਸ਼ਾ ਤਸਕਰੀ ਨੂੰ ਸੁਰੱਖਿਅਤ ਢੰਗ ਨਾਲ ਕਰਨ ਲਈ ਔਰਤਾਂ ਨੂੰ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਨਸ਼ਾ ਤਸਕਰਾਂ ਨੇ ਅੱਜ ਕੱਲ   ਤਸਕਰੀ ਕਰਨ ਲਈ ਪਬਲਿਕ ਟਰਾਂਸਪੋਰਟ ਵਰਤਣ ਨੂੰ ਤਰਜੀਹ ਦੇਣ ਲੱਗੇ ਹਨ,  ਜਿਨਾਂ ਨੂੰ ਟਰੈਕ ਕਰਨ ਲਈ ਵਧੇਰੇ ਮਨੁੱਖੀ ਚੌਕਸੀ ਦੀ ਲੋੜ ਹੁੰਦੀ ਹੈ।

ਨਸ਼ਿਆਂ ਬਾਰੇ ਹਫਤਾਵਾਰੀ ਅੱਪਡੇਟ ਦਿੰਦੇ ਹੋਏ ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਰਾਜ ਭਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 354 ਐਫ.ਆਈ.ਆਰਜ., ਜਿਨਾਂ ਵਿੱਚ 36 ਵਪਾਰਕ ਮਾਮਲੇ ਦੀਆਂ ਹਨ,  ਦਰਜ ਕਰਕੇ 472 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗਿ੍ਰਫਤਾਰ ਕੀਤਾ ਹੈ।

ਪੁਲਿਸ ਨੇ ਗਿ੍ਰਫਤਾਰ ਕੀਤੇ ਵਿਅਕਤੀਆਂ ਕੋਲੋਂ 5.53 ਕਿਲੋ ਹੈਰੋਇਨ, 21.9 ਕਿਲੋ ਅਫੀਮ, 21.5 ਕਿਲੋ ਗਾਂਜਾ, 6 ਕਵਿੰਟਟਲ ਭੁੱਕੀ ਅਤੇ 1.46 ਲੱਖ ਨਸ਼ੀਲਆਂ ਗੋਲੀਆਂ/ਕੈਪਸੂਲ/ਟੀਕੇ/ਮੈਡੀਕਲ ਨਸ਼ੇ ਦੀਆਂ ਸ਼ੀਸ਼ੀਆਂ ਜ਼ਬਤੀ ਕਰਨ ਤੋਂ ਇਲਾਵਾ 23.37 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨਾਂ ਦੱਸਿਆ ਕਿ ਇਹ ਕਾਰਵਾਈ ਪੁਲਿਸ ਵਲੋਂ ਨਸ਼ਾ ਪ੍ਰਭਾਵਤ ਖੇਤਰਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਅਤੇ ਨਾਕਾਬੰਦੀ ਤੋਂ ਬਾਅਦ ਅਮਲ ਵਿੱਚ ਆਈ ਹੈ ।

ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ  ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ।

ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਅਤੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਸਾਰੇ ਸੀ.ਪੀ./ਐਸ.ਐਸ.ਪੀਜ ਵੱਲੋਂ ਆਪੋ-ਆਪਣੇ ਜ਼ਿਲਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.