ਤਾਜਾ ਖਬਰਾਂ
ਬਿਊਰੋ ਚੀਫ਼
ਨਾਗਪੁਰ, 13 ਅਪ੍ਰੈਲ- ਅੱਜ ਇੱਥੇ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਕੋਲ ਦਿਖਾਉਣ ਲਈ ਕੁਝ ਨਹੀਂ ਹੈ, ਕਹਿਣ ਲਈ ਕੁਝ ਨਹੀਂ ਹੈ, ਉਨ੍ਹਾਂ ਕੋਲ ਭਵਿੱਖ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਕਾਂਗਰਸ ਨੇ ਬਾਬਾ ਸਾਹਿਬ ਅੰਬੇਡਕਰ ਦਾ ਇਕ ਵਾਰ ਨਹੀਂ ਸਗੋਂ ਕਈ ਵਾਰ ਅਪਮਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਅਤੇ ਉਨ੍ਹਾਂ ਵਲੋਂ ਦਿੱਤੇ ਸੰਵਿਧਾਨ ਨੂੰ 62 ਵਾਰ ਸੋਧਣ ਦਾ ਕੰਮ ਕਾਂਗਰਸ ਅਤੇ ਨਹਿਰੂ-ਗਾਂਧੀ ਪਰਿਵਾਰ ਨੇ ਕੀਤਾ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹੈ ਅਤੇ ਜਿਸ ਦਿਨ ਪ੍ਰਧਾਨ ਮੰਤਰੀ ਸੰਸਦ ਭਵਨ ’ਚ ਦਾਖਲ ਹੋਏ ਸਨ ਤਾਂ ਉਨ੍ਹਾਂ ਆਪਣਾ ਸਿਰ ਝੁਕਾ ਕੇ ਕਿਹਾ ਕਿ ਅਸੀਂ ‘ਸਬਕਾ ਸਾਥ, ਸਬਕਾ ਵਿਕਾਸ’ ਕਰਾਂਗੇ।
Get all latest content delivered to your email a few times a month.