ਤਾਜਾ ਖਬਰਾਂ
ਨਵੀਂ ਦਿੱਲੀ, 15 ਅਪ੍ਰੈਲ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਈ.ਡੀ. ਦੁਆਰਾ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਆਬਕਾਰੀ ਨੀਤੀ ਮਾਮਲੇ ਵਿਚ ਉਨ੍ਹਾਂ ਦੇ ਬਾਅਦ ਦੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਈ.ਡੀ. ਨੂੰ 24 ਅਪ੍ਰੈਲ ਨੂੰ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ 29 ਅਪ੍ਰੈਲ ਨੂੰ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਕੇਜਰੀਵਾਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਹ ਗ੍ਰਿਫ਼ਤਾਰੀ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਅਯੋਗ ਕਰਨ ਲਈ ਕੀਤੀ ਗਈ ਸੀ।
Get all latest content delivered to your email a few times a month.