IMG-LOGO
ਹੋਮ ਪੰਜਾਬ : ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ‘ਚ...

ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ‘ਚ ਵੱਡੇ ਸੁਧਾਰ ਸ਼ੁਰੂ: ਮੀਤ ਹੇਅਰ

Admin user - Aug 22, 2022 09:53 AM
IMG

 bolda punjab
ਚੰਡੀਗੜ/ਐਸ.ਏ.ਐਸ. ਨਗਰ, 22 ਅਗਸਤ ,
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ। ਸਕੂਲ, ਉਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ਵਿੱਚ ਰੋਜਗਾਰ ਦੇ ਕਾਬਲ ਬਣਾਉਣਾ ਹੈ।
ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ ਅਨਏਡਿਡ ਕਾਲਜ ਟੀਚਰਜ (ਏ.ਯੂ.ਸੀ.ਟੀ.), ਪੰਜਾਬ ਅਤੇ ਚੰਡੀਗੜ ਵੱਲੋਂ ਉੱਚ ਸਿੱਖਿਆ ‘ਤੇ ਕਰਵਾਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।
ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੁਰੂ ਕੀਤੇ ਸੁਧਾਰਾਂ ਨਾਲ ਨਾਲ ਨਾ ਸਿਰਫ ਅਧਿਆਪਕਾਂ ਦਾ ਸੋਸ਼ਣ ਖਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ਵਿੱਚ ਹੀ ਰੋਜਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ। ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ।
ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ ਕੇ ਹਿੱਸਾ ਲੈਣ ਲਈ ਪ੍ਰੇਰਿਆ।
ਇਸ ਤੋਂ ਪਹਿਲਾ ਸਿੱਖਿਆ ਸਾਸਤਰੀ ਡਾ. ਪਿਆਰਾ ਲਾਲ ਗਰਗ ਨੇ ਕੁੰਜੀਵਤ ਭਾਸ਼ਣ ਦਿੱਤਾ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਉੱਘੇ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਏ.ਯੂ.ਸੀ.ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਾਰੇ ਮਹਿਮਾਨਾਂ ਤੇ ਬੁਲਾਰਿਆਂ ਦਾ ਧੰਨਵਾਦ ਕੀਤਾ।
ਸੈਮੀਨਾਰ ਦਾ ਉਦੇਸ਼ ਪੰਜਾਬ ਵਿੱਚ ਉਚੇਰੀ ਸਿੱਖਿਆ ਨਾਲ ਸਬੰਧਤ ਭਖਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਦੇ ਵਿਕਾਸ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਲਿਆਉਣਾ ਸੀ। ਸੈਮੀਨਾਰ ਵਿੱਚ ਕਾਲਜਾਂ ਅਤੇ ਯੂਟੀ ਦੇ ਲਗਭਗ 400 ਗੈਰ-ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਹਾਜਰ ਹੋਏ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.