ਤਾਜਾ ਖਬਰਾਂ
ਇਸਲਾਮਾਬਾਦ, 18 ਅਪ੍ਰੈਲ- ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੁੱਧਵਾਰ ਨੂੰ ਪਾਕਿਸਤਾਨੀ ਫ਼ੌਜ ਉੱਤੇ ਗੰਭੀਰ ਦੋਸ਼ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਫੌਜ ਮੁਖੀ ਜਨਰਲ ਅਸੀਮ ਮੁਨੀਰ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਕੈਦ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਮਰਾਨ ਦੀ ਪਤਨੀ ਬੁਸ਼ਰਾ (49) ਨੂੰ ਵੀ ਭ੍ਰਿਸ਼ਟਾਚਾਰ ਅਤੇ ਖਾਨ (71) ਨਾਲ ਗੈਰ-ਕਾਨੂੰਨੀ ਵਿਆਹ ਦਾ ਦੋਸ਼ੀ ਠਹਿਰਾਇਆ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਇਸਲਾਮਾਬਾਦ ਸਥਿਤ ਆਪਣੀ ਰਿਹਾਇਸ਼ 'ਤੇ ਨਜ਼ਰਬੰਦ ਰੱਖਿਆ ਗਿਆ ਹੈ।
Get all latest content delivered to your email a few times a month.