IMG-LOGO
ਹੋਮ ਰਾਸ਼ਟਰੀ: 12 ਨਵੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ...

12 ਨਵੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਜ਼ਿਲ੍ਹਾ ਵਾਸੀ ; ਮੈਡਮ ਸ਼ਿਲਪਾ ਵਰਮਾ

Admin user - Aug 23, 2022 03:50 AM
IMG

 bolda punjab
ਮਾਨਸਾ, 23 ਅਗਸਤ :
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਉਣ ਅਤੇ ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜੋਂ ਖਤਮ ਕਰਨ ਦੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ।


ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿੱਚ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਮਾਨਸਾ ਵਿਚ 12 ਨਵੰਬਰ 2022  ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਸਫਲ ਬਣਾਉਣ ਸਬੰਧੀ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਗਾਤਾਰ ਮਾਨਸਾ, ਸਬ-ਡਵੀਜ਼ਨ ਬੁਢਲਾਡਾ ਅਤੇ ਸਰਦੂਲਗੜ੍ਹ ਜੱਜ ਸਾਹਿਬਾਨਾਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਪੈਨਲ ਐਡਵੋਕਟਾਂ, ਬੈਂਕ ਅਧਿਕਾਰੀਆਂ, ਬੀਮਾ  ਕੰਪਨੀਆਂ, ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਐਮ.ਸੀਜ਼, ਬਾਰ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ, ਸੀਨੀਅਰ ਸੀਟੀਜਨਾਂ ਅਤੇ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.