IMG-LOGO
ਹੋਮ ਰਾਸ਼ਟਰੀ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 30 ਅਪ੍ਰੈਲ ਨੂੰ ਆਵੇਗਾ...

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 30 ਅਪ੍ਰੈਲ ਨੂੰ ਆਵੇਗਾ ਫ਼ੈਸਲਾ

Admin user - Apr 20, 2024 10:46 AM
IMG

ਨਵੀਂ ਦਿੱਲੀ, 20 ਅਪ੍ਰੈਲ- ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਅਤੇ ਈ.ਡੀ. ਦੇ ਕੇਸਾਂ ਵਿਚ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 30 ਅਪ੍ਰੈਲ ਨੂੰ ਇਸ ਸੰਬੰਧੀ ਆਪਣਾ ਫ਼ੈਸਲਾ ਸੁਣਾਏਗੀ। ਮਨੀਸ਼ ਸਿਸੋਦੀਆ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਉਸ ਨੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਸੀ.ਬੀ.ਆਈ. ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਹੈ। ਸੀ.ਬੀ.ਆਈ. ਨੇ ਕਿਹਾ ਕਿ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਉਸ ਨੂੰ ਇਸ ਮਾਮਲੇ ਵਿਚ ਮਾਸਟਰਮਾਈਂਡ ਦੱਸਿਆ ਗਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.