IMG-LOGO
ਹੋਮ ਹਰਿਆਣਾ/ ਚੰਡੀਗੜ੍ਹ: ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਹਰਿਆਣਾ ’ਚ ਇਨੈਲੋ...

ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਹਰਿਆਣਾ ’ਚ ਇਨੈਲੋ ਦੀ ਹਮਾਇਤ ਕਰੇਗਾ- ਬਲਵਿੰਦਰ ਸਿੰਘ ਭੂੰਦੜ

Admin user - Apr 23, 2024 09:11 AM
IMG

ਚੰਡੀਗੜ੍ਹ, 23 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰੇਗਾ। ਇਸ ਬਾਰੇ ਫੈਸਲਾ ਪਾਰਟੀ ਦ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਅਕਾਲੀ ਦਲ ਦੇ ਹਰਿਆਣਾ ਇਕਾਈ ਦੇ ਪ੍ਰਧਾਨ ਸਰਦਾਰ ਸ਼ਰਨਜੀਤ ਸਿੰਘ ਸੋਥਾ ਵੀ ਇਸ ਮੌਕੇ ਮੌਜੂਦ ਸਨ। ਇਨੈਲੋ ਦੇ ਜਨਰਲ ਸਕੱਤਰ ਅਭੈ ਚੌਟਾਲਾ ਵੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਹੋਈ ਮੀਟਿੰਗ ਵਿਚ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਹਰਿਆਣਾ ਇਕਾਈ ਵਲੋਂ ਦਿਲੋਂ ਇਨੈਲੋ ਦੀ ਹਮਾਇਤ ਕਰਨ ਦੇ ਫ਼ੈਸਲੇ ਲਈ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਨੇ ਹਰਿਆਣਾ ਵਿਚ ਆਪਣੇ ਕੇਡਰ ਤੋਂ ਫੀਡਬੈਕ ਲਈ ਹੈ, ਜਿਸ ਵਿਚ ਵਰਕਰਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੂੰ ਇਨੈਲੋ ਦੀ ਹਮਾਇਤ ਕਰਨੀ ਚਾਹੀਦੀ ਹੈ। ਇਹ ਇਕਲੌਤੀ ਪਾਰਟੀ ਹੈ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਗਰੀਬਾਂ ਅਤੇ ਦਬੇ ਕੁਚਲੇ ਲੋਕਾਂ ਲਈ ਖੜ੍ਹਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਇਕਾਈ ਨੇ ਸਰਬਸੰਮਤੀ ਨਾਲ ਹੀ ਫ਼ੈਸਲਾ ਲਿਆ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.