ਤਾਜਾ ਖਬਰਾਂ
bolda punjab
ਸੰਗਰੂਰ, 30 ਅਗਸਤਃ
ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 31 ਅਗਸਤ 2022, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ, ਅਹਾਤੇ ਅਤੇ ਮੀਟ- ਅੰਡਿਆਂ, ਮਛਲੀ ਦੀਆਂ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਜੈਨ ਧਰਮ ਦਾ ਮਹਾਂਪਰਵ ਪਜੂਸ਼ਨ ਮਿਤੀ 24 ਅਗਸਤ 2022 ਤੋਂ 31 ਅਗਸਤ 2022 ਤੱਕ ਮਨਾਇਆ ਜਾ ਰਿਹਾ ਹੈ, ਇਸ ਦਿਵਸ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ।
Get all latest content delivered to your email a few times a month.