IMG-LOGO
ਹੋਮ ਮਨੋਰੰਜਨ: ਕੱਲ 31 ਅਗਸਤ ਨੂੰ ਮੀਟ, ਮੱਛੀ, ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ,...

ਕੱਲ 31 ਅਗਸਤ ਨੂੰ ਮੀਟ, ਮੱਛੀ, ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਰਹਿਣਗੇ ਬੰਦ

Admin user - Aug 30, 2022 05:30 AM
IMG

bolda punjab
ਸੰਗਰੂਰ, 30 ਅਗਸਤਃ

ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 31 ਅਗਸਤ 2022, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ,  ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ, ਅਹਾਤੇ ਅਤੇ ਮੀਟ- ਅੰਡਿਆਂ, ਮਛਲੀ ਦੀਆਂ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਜੈਨ ਧਰਮ ਦਾ ਮਹਾਂਪਰਵ ਪਜੂਸ਼ਨ ਮਿਤੀ 24 ਅਗਸਤ 2022  ਤੋਂ 31 ਅਗਸਤ 2022 ਤੱਕ ਮਨਾਇਆ ਜਾ ਰਿਹਾ ਹੈ, ਇਸ ਦਿਵਸ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.