IMG-LOGO
ਹੋਮ ਪੰਜਾਬ : ਵਿਜੀਲੈਂਸ ਵੱਲੋਂ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ...

ਵਿਜੀਲੈਂਸ ਵੱਲੋਂ ਮਾਲ ਪਟਵਾਰੀ 4,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Admin user - Sep 01, 2022 05:49 AM
IMG

 bolda punjab
ਚੰਡੀਗੜ੍ਹ, 01 ਸਤੰਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ।

ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।


विजीलैंस द्वारा राजस्व पटवारी 4000 रुपए रिश्वत लेता रंगे हाथों काबू
  bolda punjaab
चंडीगढ़, 1 सितम्बरः

पंजाब विजीलैंस ब्यूरो ने भ्रष्टाचार के विरुद्ध शुरु की मुहिम के दौरान आज राजस्व हलका भलाईआना, ज़िला श्री मुक्तसर साहिब में तैनात पटवारी गुरदास सिंह को 4000 रुपए की रिश्वत लेते हुये रंगे हाथों काबू किया है।
इस सम्बन्धी जानकारी देते हुये विजीलैंस ब्यूरो के प्रवक्ता ने बताया कि गुरदास सिंह को गाँव भलाईआना, तहसील गिद्दड़बाहा के रहने वाले गुरदीप सिंह की शिकायत पर गिरफ़्तार किया गया है। उन्होंने बताया कि शिकायतकर्ता ने विजीलैंस ब्यूरो के पास पहुँच करके दोष लगाया कि उक्त पटवारी उसकी ज़मीन का नक्शा देने के एवज में 4000 रुपए की माँग कर रहा है।
सूचना की पड़ताल करने के उपरांत विजीलैंस ब्यूरो की टीम ने जाल बिछाया और दोषी पटवारी को दो सरकारी गवाहों की हाज़िरी में शिकायतकर्ता से 4000 रुपए की रिश्वत लेते हुये मौके पर ही काबू कर लिया। उन्होंने बताया कि मुलजिम के खि़लाफ़ भ्रष्टाचार रोकथाम कानून के अंतर्गत विजीलैंस ब्यूरो के थाना बठिंडा में मुकदमा दर्ज करके आगे कार्यवाही आरंभ कर दी गई है।
----

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.