IMG-LOGO
ਹੋਮ ਪੰਜਾਬ : ਜੇਲ੍ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਗਿਲਜੀਆਂ...

ਜੇਲ੍ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਗਿਲਜੀਆਂ ਦੇ ਭਤੀਜੇ ਨੂੰ ਮਿਲੀ ਜ਼ਮਾਨਤ

Admin user - Sep 05, 2022 01:50 AM
IMG

 bolda punjab
ਚੰਡੀਗੜ੍ਹ 5 ਸਤੰਬਰ , ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ ।

 ਉਨ੍ਹਾਂ ਉੱਪਰ ਫੋਰੈਸਟ ਵਿਭਾਗ ਵਿੱਚ ਬੇਨਿਯਮੀਆਂ ਕਰ ਕੇ ਕਰੋੜਾਂ ਰੁਪਏ ਹੜੱਪਣ ਦੇ ਦੋਸ਼ ਜਾਂਚ ਏਜੰਸੀ ਵੱਲੋਂ ਲਗਾਏ ਗਏ ਸੀ ਅਤੇ ਉਨ੍ਹਾਂ ਨੂੰ ਬੇਲ ਨਾ ਮਿਲਣ ਦੀ ਸੂਰਤ ਵਿੱਚ ਉਹ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਵਿੱਚ ਬੰਦ ਹਨ  ।
  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਨ੍ਹਾਂ ਦੀ ਬੇਲ ਐਪਲੀਕੇਸ਼ਨ ਮਨਜ਼ੂਰ ਕਰ ਲਈ ।
  ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਜੇਲ੍ਹ ਅੰਦਰ ਗਏ ਮੌਜੂਦਾ ਸੱਤਾਧਾਰੀ ਧਿਰ ਦੇ ਹੈਲਥ ਮਨਿਸਟਰ ਨੂੰ ਵੀ ਅਦਾਲਤ ਨੇ ਜ਼ਮਾਨਤ ਤੇ ਰਿਹਾਅ ਕਰਨ ਜਾਰੀ ਕੀਤੇ ਸੀ ।

 ਇਸ ਦੇ ਨਾਲ ਹੀ NDPS Act ਤਹਿਤ ਦਰਜ ਅਪਰਾਧਕ ਮੁਕੱਦਮੇ ਦੇ ਦੋਸ਼ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸਾਢੇ ਪੰਜ ਮਹੀਨੇ ਜੇਲ੍ਹ ਅੰਦਰ ਜੁਡੀਸ਼ੀਅਲ ਹਿਰਾਸਤ ਵਿਚ ਰਹਿਣ ਤੋਂ ਬਾਅਦ ਰਿਹਾਅ ਹੋ ਚੁੱਕੇ ਹਨ  ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.