IMG-LOGO
ਹੋਮ ਰਾਸ਼ਟਰੀ: 12 ਨਵੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ...

12 ਨਵੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਜ਼ਿਲ੍ਹਾ ਵਾਸੀ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ

Admin user - Sep 06, 2022 04:58 AM
IMG

 bolda punjab
ਮਾਨਸਾ, 06 ਸਤੰਬਰ:
ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ ਇਨ੍ਹਾਂ ਸਾਰੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਸ਼੍ਰੀਮਤੀ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 12 ਨਵੰਬਰ, 2022  ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾ ਸਬ ਡਵੀਜਨਾਂ ਬੁਢਲਾਢਾ ਅਤੇ ਸਰਦੂਲਗੜ੍ਹ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਫਾਇਦਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਪੈਨਲ ਐਡਵੋਕਟਾਂ, ਬੈਂਕ ਅਧਿਕਾਰੀਆਂ ਇੰਸ਼ੋਰੈਂਸ ਕੰਪਨੀਆਂ ਜ਼ਿਲ੍ਹੇ ਦੇ ਐਸ.ਐਸ.ਪੀ., ਡੀ.ਸੀ, ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਐਮ.ਸੀਜ਼, ਬਾਰ ਐਸੋਸ਼ੀਏਸ਼ਨ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਆਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਵੀ ਪੂਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੌਮੀ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖ਼ਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.