ਤਾਜਾ ਖਬਰਾਂ
ਫਿਰੋਜ਼ਪੁਰ: ਕਾਂਗਰਸ ਪਾਰਟੀ ਨੂੰ ਛੱਡ ਕੇ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਐੱਸਜੀਪੀਸੀ ਮੈਂਬਰ ਦਰਸ਼ਨ ਸਿੰਘ ਬਰਾੜ ਮੋਠਾਂ ਵਾਲਾ ਦੀ ਪ੍ਰੇਰਨਾ ਸਦਕਾ ਕਈ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ । ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆ ਰੋਹਿਤ ਵੋਹਰਾ ਕਿਹਾ ਕਿ ਕਾਂਗਰਸ ਸਰਕਾਰ ਤੋਂ ਦੁਖੀ ਹੋਏ ਲੋਕ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਬਲਦੇਵ ਸਿੰਘ ਗੋਖੀ ਵਾਲਾ, ਟਹਿਲ ਸਿੰਘ, ਗੁਰਮੀਤ ਸਿੰਘ ਹਾਂਡਾ, ਕਰਨ ਬਸਤੀ ਆਵਾ ਵਾਲੀ, ਰਵੀ ਭਾਰਤ ਨਗਰ ਆਦਿ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।
Get all latest content delivered to your email a few times a month.