ਤਾਜਾ ਖਬਰਾਂ
bolda punjab
ਗੁਰੂ ਹਰਸਹਾਏ /ਫਿਰੋਜ਼ਪੁਰ 10 ਸਤੰਬਰ , ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜੀ ਮੇਲਾ ਮਨਾਇਆ ਗਿਆ ।

ਸਕੂਲ ਮੁਖੀ ਸਟੇਟ ਐਵਾਰਡੀ ਸ਼੍ਰੀ ਉਮੇਸ਼ ਕੁਮਾਰ , ਅੰਗਰੇਜ਼ੀ ਅਧਿਆਪਕ ਸ਼੍ਰੀਮਤੀ ਪ੍ਰੀਤ ਬਾਲਾ ਅਤੇ ਸ਼੍ਰੀ ਪਰਮਜੀਤ ਸਿੰਘ, ਸ.ਸ. ਅਧਿਆਪਕ ਸ਼੍ਰੀਮਤੀ ਸੁਨੀਤਾ ਰਾਣੀ, ਸ਼੍ਰੀ ਮਨਪ੍ਰੀਤ ਕੰਬੋਜ ਅਤੇ ਸ਼੍ਰੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੱਖ - ਵੱਖ ਤਰ੍ਹਾਂ ਦੇ ਮਾਡਲ, ਚਾਰਟ, ਵਰਕਬੁੱਕ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਰੰਗੋਲੀ, ਰੋਲ ਪਲੇਅ ਗਤੀਵਿਧੀ, ਵਾਰਤਾਲਾਭ ਗਤੀਵਿਧੀ ਆਦਿ ਵਿੱਚ ਵੱਧ ਚੜ੍ਹ ਕੇ ਭਾਗ ਲਿਆ।
ਪਿੰਡ ਦੇ ਲੋਕਾਂ, ਬੱਚਿਆਂ ਦੇ ਮਾਤਾ ਪਿਤਾ ਅਤੇ ਵਿਸ਼ੇ ਨਾਲ ਸੰਬੰਧਿਤ ਬੀ.ਐਮ. ਸ਼੍ਰੀ ਵਿਨੋਦ ਕੁਮਾਰ ਵੱਲੋਂ ਬੱਚਿਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਮੇਲੇ ਲਗਾਉਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।
Get all latest content delivered to your email a few times a month.