ਤਾਜਾ ਖਬਰਾਂ
Bolda Punjab
ਗੁਰੂ ਹਰਸਹਾਏ / ਫਿਰੋਜ਼ਪੁਰ 12 ਸਤੰਬਰ ,
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ, ਜ਼ਿਲ੍ਹਾ ਖੇਡ ਸਕੱਤਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।
ਇਹਨਾਂ ਖੇਡਾਂ ਵਿੱਚ ਸ਼ਤਰੰਜ ਦੇ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿੱਚ ਅੰਡਰ-17 ਕੁੜੀਆਂ ਨੇ ਜ਼ਿਲ੍ਹੇ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।
ਅੰਡਰ-14 ਲੜਕੀਆਂ ਨੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਕੈਰਮ ਵਿੱਚ ਅੰਡਰ-17 ਲੜਕਿਆਂ ਨੇ ਪਹਿਲਾ ਸਥਾਨ ਅਤੇ ਅੰਡਰ-19 ਲੜਕਿਆਂ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ।
ਖੋ-ਖੋ ਦੇ ਮੁਕਾਬਲਿਆਂ ਵਿੱਚ ਅੰਡਰ-14 ਲੜਕੀਆਂ ਨੇ ਤੀਸਰਾ ਸਥਾਨ ਹਾਸਲ ਕੀਤਾ।
ਇਨ੍ਹਾਂ ਮੁਕਾਬਲਿਆਂ ਲਈ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਦੇ ਪੀ.ਟੀ.ਆਈ ਅਧਿਆਪਕ ਅਮਨਦੀਪ ਤੇ ਮਨਪ੍ਰੀਤ ਕੰਬੋਜ (ਸ. ਸ. ਮਾਸਟਰ) ਵਲੋਂ ਕਰਵਾਈ ਮਿਹਨਤ ਦੇ ਸਦਕਾ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਤੇ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਤੇ ਸਕੂਲ ਮੁਖੀ ਸੂਬਾ ਐਵਾਰਡੀ ਸ਼੍ਰੀ ਉਮੇਸ਼ ਕੁਮਾਰ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਜ਼ਿਲ੍ਹੇ ਪੱਧਰ ਤੇ ਜੇਤੂ ਖਿਡਾਰੀਆਂ ਦੀ ਸਕੂਲ ਮੁਖੀ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਉਹਨਾਂ ਨੂੰ ਉੱਤਸ਼ਾਹਿਤ ਵੀ ਕੀਤਾ ਗਿਆ ।
ਸਕੂਲ ਮੁਖੀ ਸੂਬਾ ਐਵਾਰਡੀ ਸ਼੍ਰੀ ਉਮੇਸ਼ ਕੁਮਾਰ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ
Get all latest content delivered to your email a few times a month.