ਤਾਜਾ ਖਬਰਾਂ
bolda punjab
ਗੁਰੂ ਹਰਸਹਾਏ / ਫਿਰੋਜ਼ਪੁਰ 15 ਸਤੰਬਰ ,
ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਨਸੀਚਿਉਂਟ ਕਾਲਜ ਗੁਰੂ ਹਰ ਸਹਾਏ ਦੇ ਹਿੰਦੀ ਵਿਭਾਗ ਨੇ 14 ਸਿਤੰਬਰ ਨੂੰ ਹਿੰਦੀ ਦਿਵਸ ਮਨਾਇਆ। ਹਿੰਦੀ ਸਹਿਜ ਭਾਰਤ ਦੀ ਹੀ ਨਹੀਂ ਬਲਕਿ ਦੁਨੀਆਂ ਦੀਆਂ ਪ੍ਰਮੁੱਖ ਭਾਸ਼ਾਵਾਂ ਵਿੱਚੋਂ ਇੱਕ ਹੈ ਅਤੇ ਅੱਜ ਇਸਦਾ ਸਨਮਾਨ ਦੂਸਰੀਆਂ ਭਾਸ਼ਾਵਾਂ ਦੇ ਮੁਕਾਬਲੇ ਜ਼ਿਆਦਾ ਹੋ ਰਿਹਾ ਹੈ। ਹਿੰਦੀ ਦਿਵਸ ਦੇ ਇਸ ਸ਼ੁਭ ਮੌਕੇ ਤੇ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਇਸਦੀ ਪ੍ਰਸੰਸਾ ਲਈ ਕਵਿਤਾਵਾਂ ਦਾ ਉਚਾਰਣ ਵੀ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਐਨ. ਆਰ. ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ ਅਤੇ ਕੋਈ ਵੀ ਦੇਸ਼ ਅਪਣੀ ਇੱਕ ਭਾਸ਼ਾ ਦੇ ਬਿਨਾਂ ਤਰੱਕੀ ਨਹੀਂ ਕਰ ਸਕਦਾ, ਹਿੰਦੀ ਦਿਵਸ ਦੀ ਖੁਸ਼ੀ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੇ ਹਿੰਦੀ ਦੇ ਪ੍ਰੋਫੈਸਰ ਡਾ. ਗੁਰਮੀਤ ਸਿੰਘ ਨੂੰ ਇੱਕ ਸੁੰਦਰ ਤਸਵੀਰ ਵੀ ਭੇਂਟ ਕੀਤੀ। ਡਾ. ਗੁਰਮੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਕਿਹਾ ਕਿ ਹਿੰਦੀ ਸਾਡੇ ਦੇਸ਼ ਦੀ ਸੰਪਰਕ ਭਾਸ਼ਾ ਹੈ ਅਤੇ ਸਾਡੇ ਦੇਸ਼ ਵਿਚ ਕੇਵਲ ਹਿੰਦੀ ਹੀ ਅਜਿਹੀ ਭਾਸ਼ਾ ਹੈ ਜੋ ਅਪਣੇ ਦੇਸ਼ ਵਾਸੀਆਂ ਨੂੰ ਜੋੜ ਕੇ ਰੱਖ ਸਕਦੀ ਹੈ, ਅੰਤ ਵਿੱਚ ਇਸ ਸ਼ੁਭ ਦਿਹਾੜੇ ਦੀਆਂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੀ ਪ੍ਰੇਰਨਾ ਵੀ ਦਿੱਤੀ ਗਈ।
Get all latest content delivered to your email a few times a month.